Page 1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ik-oNkaar sat naam kartaa purakh nirbha-o nirvair akaal moorat ajoonee saibhaN gur parsaad.
There is only one God whose Name is ‘of Eternal Existence’. He is the creator of the universe, all-pervading, without fear, without enmity, independent of time, beyond the cycle of birth and death, self revealed and is realized by the Guru’s grace.
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

॥ ਜਪੁ ॥
jap.
Name of the composition (means Chant)
ਇਸ ਸਾਰੀ ਬਾਣੀ ਦਾ ਨਾਮ ‘ਜਪੁ’ ਹੈ।

ਆਦਿ ਸਚੁ ਜੁਗਾਦਿ ਸਚੁ ॥
aad sach jugaad sach.
God has existed from the beginning and existed throughout the ages.
ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ।

ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥
hai bhee sach naanak hosee bhee sach. ||1||
O’ Nanak, He is true (exists) now and He will be true (exist) forever.
ਹੇ ਨਾਨਕ! ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
sochai soch na hova-ee jay sochee lakh vaar.
Cleaning the body by taking thousands of baths does not clean the mind from the filth of evil thoughts.
ਲੱਖ ਵਾਰੀ ਇਸ਼ਨਾਨ ਆਦਿਕ ਨਾਲ ਸਰੀਰ ਦੀ ਸੁੱਚ ਰੱਖਣ ਨਾਲ ਮਨ ਦੀ ਸੁੱਚ ਨਹੀਂ ਹੋ ਸਕਦੀ।

ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
chupai chup na hova-ee jay laa-ay rahaa liv taar.
Mind does not stop wandering by remaining silent, even by constant ritualistic meditation.
ਇਕ-ਤਾਰ ਸਮਾਧੀ ਲਾਈ ਰੱਖਣ ਨਾਲ (ਚੁੱਪ ਕਰ ਰਹਿਣ ਨਾਲ) ਮਨ ਦੀ ਸ਼ਾਂਤੀ ਨਹੀਂ ਹੋ ਸਕਦੀ।

ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
bhukhi-aa bhukh na utree jay bannaa puree-aa bhaar.
Hunger or desire for material wealth is not appeased, even by collecting the material wealth of the entire world.
ਸਾਰੇ ਭਵਣਾਂ ਦੇ ਪਦਾਰਥਾਂ ਦੇ ਢੇਰ ਸਾਂਭਣਾਂ ਨਾਲ ਭੀ ਤ੍ਰਿਸ਼ਨਾ ਦੂਰ ਨਹੀਂ ਹੋ ਸਕਦੀ।

ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
sahas si-aanpaa lakh hohi ta ik na chalai naal.
One may have millions of clever ideas, but not even one of those will help at the end.
ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।

ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
kiv sachi-aaraa ho-ee-ai kiv koorhai tutai paal.
So how can we become truthful? how can the wall of illusion, which separates us from God, be torn away?
ਤਾਂ ਫਿਰ ਅਸੀਂ ਕਿਸ ਤਰ੍ਹਾਂ ਸੱਚੇ ਹੋ ਸਕਦੇ ਹਾਂ ਅਤੇ ਕਿਸ ਤਰ੍ਹਾਂ ਝੂਠ ਦਾ ਪੜਦਾ ਟੁੱਟ ਸਕਦਾ ਹੈ?

ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥
hukam rajaa-ee chalnaa naanak likhi-aa naal. ||1||
(The answer is that) we should live according to God’s command, which, O’ Nanak, has been written in our destiny from the very beginning.
ਹੇ ਨਾਨਕ! ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ), ਇਹ ਵਿਧੀ ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ l

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
hukmee hovan aakaar hukam na kahi-aa jaa-ee.
Everything is created by His command; His command cannot be descibed.
ਰੱਬ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, ਇਹ ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ।

ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
hukmee hovan jee-a hukam milai vadi-aa-ee.
All creatures are created by God’s command; honor is also received by His command.
ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮਦੇ ਹਨ ਅਤੇ ਰੱਬ ਦੇ ਹੁਕਮ ਅਨੁਸਾਰ ਹੀ ਸ਼ੋਭਾ ਮਿਲਦੀ ਹੈ।

ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
hukmee utam neech hukam likh dukh sukh paa-ee-ah.
Some are virtuous and some are wicked by His Will; it is by God’s Will, based on their past deeds, some suffer pain while others enjoy bliss.
ਰੱਬ ਦੇ ਹੁਕਮ ਵਿਚ ਕੋਈ ਮਨੁੱਖ ਚੰਗਾ (ਬਣ ਜਾਂਦਾ) ਹੈ, ਕੋਈ ਭੈੜਾ। ਉਸ ਦੇ ਹੁਕਮ ਵਿਚ ਹੀ (ਆਪਣੇ ਕੀਤੇ ਹੋਏ ਕਰਮਾਂ ਦੇ) ਲਿਖੇ ਅਨੁਸਾਰ ਦੁੱਖ ਤੇ ਸੁਖ ਭੋਗੀਦੇ ਹਨ।

ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
iknaa hukmee bakhsees ik hukmee sadaa bhavaa-ee-ah.
By His Command, some are blessed and forgiven while others, by His Command wander aimlessly forever in cycle of birth and death.
ਹੁਕਮ ਵਿਚ ਹੀ ਕਦੀ ਮਨੁੱਖਾਂ ਉੱਤੇ (ਅਕਾਲ ਪੁਰਖ ਦੇ ਦਰ ਤੋਂ) ਬਖ਼ਸ਼ਸ਼ ਹੁੰਦੀ ਹੈ, ਅਤੇ ਉਸ ਦੇ ਹੁਕਮ ਵਿਚ ਹੀ ਕਈ ਮਨੁੱਖ ਨਿੱਤ ਜਨਮ ਮਰਨ ਦੇ ਗੇੜ ਵਿਚ ਭਵਾਈਦੇ ਹਨ।

ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
hukme andar sabh ko baahar hukam na ko-ay.
Everyone is subject to His Command; no one is beyond His Command.
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਹੁਕਮ ਤੋ ਆਕੀ) ਨਹੀਂ ਹੋ ਸਕਦਾ।

ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
nanak hukme jay bujhai ta ha-umai kahai na ko-ay. ||2||
O’ Nanak, if people understand His Command, then no one will behave egotistically.
ਹੇ ਨਾਨਕ! ਜੇਕਰ ਇਨਸਾਨ ਪ੍ਰਭੂ ਦੇ ਫੁਰਮਾਨ ਨੂੰ ਸਮਝ ਲਵੇ, ਤਦ ਕੋਈ ਭੀ ਹੰਕਾਰ ਨਾਂ ਕਰੇ।

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
gaavai ko taan hovai kisai taan.
According to their ability, some sing praises of His might.
ਜਿਸ ਕਿਸੇ ਮਨੁੱਖ ਨੂੰ ਸਮਰਥਾ ਹੁੰਦੀ ਹੈ, ਉਹ ਰੱਬ ਦੇ ਤਾਣ ਨੂੰ ਗਾਉਂਦਾ ਹੈ,

ਗਾਵੈ ਕੋ ਦਾਤਿ ਜਾਣੈ ਨੀਸਾਣੁ ॥
gaave ko daat jaanai neesan.
Some sing about His gifts to us (everything we consume) and consider those gifts as proof of His existence.
ਕੋਈ ਮਨੁੱਖ ਉਸ ਦੀਆਂ ਦਾਤਾਂ ਨੂੰ ਹੀ ਗਾਉਂਦਾ ਹੈ, (ਕਿਉਂਕਿ ਇਹਨਾਂ ਦਾਤਾਂ ਨੂੰ ਉਹ ਰੱਬ ਦੀ ਰਹਿਮਤ ਦਾ) ਨਿਸ਼ਾਨ ਸਮਝਦਾ ਹੈ।

ਗਾਵੈ ਕੋ ਗੁਣ ਵਡਿਆਈਆ ਚਾਰ ॥
gaavai ko gun vadi-aa-ee-aa chaar.
Some sing of His noble virtues and His greatness.
ਕੋਈ ਮਨੁੱਖ ਰੱਬ ਦੇ ਸੋਹਣੇ ਗੁਣ ਤੇ ਸੋਹਣੀਆਂ ਵਡਿਆਈਆਂ ਵਰਣਨ ਕਰਦਾ ਹੈ।

ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
gaave ko vidi-aa vikhman vichaar.
Some sing God’s praises by reflecting on the difficult divine knowledge through the power of their education.
ਕੋਈ ਮਨੁੱਖ ਵਿੱਦਿਆ ਦੇ ਬਲ ਨਾਲ ਅਕਾਲ ਪੁਰਖ ਦੇ ਕਠਨ ਗਿਆਨ ਨੂੰ ਗਾਉਂਦਾ ਹੈ l

ਗਾਵੈ ਕੋ ਸਾਜਿ ਕਰੇ ਤਨੁ ਖੇਹ ॥
gaava ko saaj karay tan khayh.
Some sing of God’s power to create the body and then to reduce it to dust.
ਕੋਈ ਮਨੁੱਖ ਇਉਂ ਗਾਉਂਦਾ ਹੈ, ‘ਅਕਾਲ ਪੁਰਖ ਸਰੀਰ ਨੂੰ ਬਣਾ ਕੇ (ਫਿਰ) ਸੁਆਹ ਕਰ ਦੇਂਦਾ ਹੈ’।

ਗਾਵੈ ਕੋ ਜੀਅ ਲੈ ਫਿਰਿ ਦੇਹ ॥
gaave ko jee-a lai fir dayh.
Some sing that He takes away life and then gives it again in another form.
ਕੋਈ ਇਉਂ ਗਾਉਂਦਾ ਹੈ, ‘ਹਰੀ ਸਰੀਰਾਂ ਵਿਚੋਂ ਜਿੰਦਾਂ ਕੱਢ ਕੇ ਫਿਰ ਵਾਪਸ ਸਰੀਰਾਂ ਵਿਚ ਪਾ ਦੇਂਦਾ ਹੈ’।

ਗਾਵੈ ਕੋ ਜਾਪੈ ਦਿਸੈ ਦੂਰਿ ॥
gaave ko jaapai disai door.
Some sing that God seems so very far away.
ਕੋਈ ਮਨੁੱਖ ਆਖਦਾ ਹੈ, ‘ਅਕਾਲ ਪੁਰਖ ਦੂਰ ਜਾਪਦਾ ਹੈ, ਦੂਰ ਦਿੱਸਦਾ ਹੈ’;

error: Content is protected !!